You are currently viewing ਝੂਠੇ ਵਾਅਦੇ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਵੋਟਰ- ਅਟਵਾਲ, ਕਾਂਗਰਸ ਨੇ ਸਿੱਖ ਕੌਮ ਅਤੇ ਪੰਜਾਬੀਆਂ ਨਾਲ ਧੱਕਾ ਕੀਤਾ- ਵਡਾਲਾ

ਝੂਠੇ ਵਾਅਦੇ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਵੋਟਰ- ਅਟਵਾਲ, ਕਾਂਗਰਸ ਨੇ ਸਿੱਖ ਕੌਮ ਅਤੇ ਪੰਜਾਬੀਆਂ ਨਾਲ ਧੱਕਾ ਕੀਤਾ- ਵਡਾਲਾ

ਝੂਠੇ ਵਾਅਦੇ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਵੋਟਰ- ਅਟਵਾਲ
ਕਾਂਗਰਸ ਨੇ ਸਿੱਖ ਕੌਮ ਅਤੇ ਪੰਜਾਬੀਆਂ ਨਾਲ ਧੱਕਾ ਕੀਤਾ- ਵਡਾਲਾ
ਨਕੋਦਰ/ ਜਲੰਧਰ, 6 ਮਈ (ਪ. ਪ.)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਾਬਕਾ ਮੁੱਖ ਬੁਲਾਰੇ, ਕੋਰ ਕਮੇਟੀ ਮੈਬਰ ਤੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੇ ਅੱਜ ਨਕੋਦਰ ਵਿਖੇ ਹਲਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਵਿਚ ਯੂਥ ਅਕਾਲੀ ਦਲ ਵੱਲੋਂ ਆਯੋਜਿਤ ਵਿਸ਼ਾਲ ਚੋਣ ਜਲਸੇ ਵਿੱਚ ਹਾਜਰ ਨੋਜਵਾਨਾਂ ਨੂੰ ਆਪਣੇ ਪਿਤਾ ਦੇ ਹੱਕ ਵਿੱਚ ਵੋਟਾਂ ਭੁਗਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵੋਟ ਇੱਕ ਬਹੁਤ ਅਹਿਮ ਹਥਿਆਰ ਹੈ, ਜਿਸ ਦਾ ਇਸਤੇਮਾਲ ਝੂਠੇ ਵਾਅਦੇ ਕਰਨ ਵਾਲੀ ਕਾਂਗਰਸ ਸਰਕਾਰ ਨੂੰ ਸਬਕ ਸਿਖਾਉਣ ਲਈ ਕਰ ਸਕਦੇ ਹਨ, ਜਿਸ ਨੇ ਚੋਣਾਂ ਸਮੇਂ ਉਨਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਸੀੇ। ਉਹਨਾਂ ਕਿਹਾ ਕਿ ਹੁਣ ਵੇਲਾ ਆ ਗਿਆ ਹੈ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਕਾਂਗਰਸ ਸਰਕਾਰ ਨੂੰ ਸੱਤਾ ਵਿੱਚੋਂ ਬਾਹਰ ਕੀਤਾ ਜਾਏ। ਉਹਨਾਂ ਕਿਹਾ ਕਿ ਪੰਜਾਬ ਦੇ ਕਾਂਗਰਸੀਆਂ ਨੇ ਕਦੇ ਵੀ ਸੂਬੇ ਦੇ ਹੱਕਾਂ ਦੀ ਗੱਲ ਕੇਂਦਰ ਵਿੱਚ ਨਹੀਂ ਕੀਤੀ ਅਤੇ ਹਮੇਸ਼ਾ ਨਹਿਰੂ-ਗਾਂਧੀ ਪਰਿਵਾਰ ਦੇ ਹੱਥ ਠੋਕੇ ਬਣਕੇ ਕੰਮ ਕਰਦੇ ਰਹੇ ਹਨ ਅਤੇ ਅੱਜ ਵੀ ਇਹੋ ਹਾਲ ਹੈ। ਉਨਾਂ ਦੋਸ਼ ਲਾਇਆ ਕਿ ਸੂਬੇ ਦੇ ਕਾਂਗਰਸੀ ਨੇਤਾਵਾਂ ਨੇ ਕੁਰਸੀ ਦੀ ਭੁੱਖ ਅਤੇ ਲਾਲਚ ਵਿਚ ਪੰਜਾਬ ਦੇ ਹਿੱਤਾਂ ਨੂੰ ਹਮੇਸ਼ਾ ਦਾਅ ਤੇ ਲਾ ਕੇ ਰੱਖਿਆ ਹੈ। ਸ੍ਰੀ ਅਟਵਾਲ ਨੇ ਦਾਅਵਾ ਕੀਤਾ ਕਿ ਕੇਂਦਰ ਵਿੱਚ ਐਤਕੀਂ ਫਿਰ ਮੋਦੀ ਸਰਕਾਰ ਹੀ ਬਣੇਗੀ।
ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਨੋਜਵਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਦੋਸ ਲਗਾਇਆ ਕਿ ਕਾਂਗਰਸ ਪਾਰਟੀ ਪੰਜਾਬ ਅਤੇ ਸਿੱਖਾਂ ਦੀ ਦੋਖੀ ਪਾਰਟੀ ਹੈ ਅਤੇ ਇਸਨੇ ਹਮੇਸ਼ਾ ਸਿੱਖ ਕੌਮ ਅਤੇ ਪੰਜਾਬੀਆਂ ਨਾਲ ਧੱਕਾ ਕੀਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਨੇ 1984 ਵਿੱਚ ਸ੍ਰੀ ਦਰਬਾਰ ਸਾਹਿਬ ਉਪਰ ਹਮਲਾ ਕਰਕੇ ਹਜ਼ਾਰਾਂ ਨਿਹੱਥੇ ਲੋਕਾਂ ਦਾ ਕਤਲ ਕੀਤਾ, ਜਿਨਾਂ ਵਿੱਚ ਬਜ਼ੁਰਗ, ਨੌਜਵਾਨ, ਔਰਤਾਂ ਅਤੇ ਛੋਟੇ ਬੱਚੇ ਵੀ ਸ਼ਾਮਲ ਸਨ। ਉਨਾਂ ਕਿਹਾ ਕਿ ਜਦ 1975 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਮਰਜੈਂਸੀ ਲਾਈ ਸੀ ਤਾਂ ਅਕਾਲੀਆਂ ਨੇ ਇਸ ਦਾ ਤਿੱਖਾ ਵਿਰੋਧ ਕਰਦਿਆਂ ਜੇਲਾਂ ਭਰ ਦਿੱਤੀਆਂ ਸਨ ਅਤੇ ਸਿੱਖਾਂ ਦੇ ਇਸ ਅੰਦੋਲਨ ਦਾ ਬਦਲਾ ਲੈਣ ਲਈ ਹੀ ਕਾਂਗਰਸ ਸਰਕਾਰ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਤੋਪਾਂ ਅਤੇ ਟੈਂਕਾਂ ਨਾਲ ਹਮਲਾ ਕੀਕਾ ਸੀ। ਉਨਾਂ ਕਿਹਾ ਕਿ ਸੋ੍ਰਮਣੀ ਅਕਾਲੀ ਦਲ ਹੀ ਇਕੋ ਇਕ ਅਜਿਹੀ ਪਾਰਟੀ ਹੈ, ਜਿਸ ਨੇ ਕਾਂਗਰਸ ਨੂੰ ਮੰੂਹ ਤੋੜਵਾਂ ਜਵਾਬ ਦਿੱਤਾ ਹੈ। ਉਹਨਾਂ ਕਿਹਾ ਕਿ ਜਨਤਾ ਕਾਂਗਰਸ ਪਾਰਟੀ ਦੀਆਂ ਚਾਲਾਂ ਤੋਂ ਪੂਰੀ ਤਰਾਂ ਵਾਕਿਫ ਹੈ ਅਤੇ ਕਾਂਗਰਸੀ ਉਮੀਦਵਾਰਾਂ ਨੂੰ ਜਰੂਰ ਸਬਕ ਸਿਖਾਏਗੀ। ਉਨਾਂ ਨੋਜਵਾਨਾਂ ਨੂੰ ਅਪੀਲ ਕੀਤੀ ਕਿ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਹਲਕਾ ਜਲੰਧਰ ਤੋਂ ਸੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਤੇ ਬੇਦਾਗ ਸਿਆਸਤਦਾਨ ਡਾ: ਚਰਨਜੀਤ ਸਿੰਘ ਅਟਵਾਲ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ। ਇਸ ਮੌਕੇ ਤਜਿੰਦਰ ਸਿੰਘ ਨਿੱਝਰ, ਗੁਰਨਾਮ ਸਿੰਘ ਕੰਦੋਲਾ, ਹੈਪੀ ਸਰਪੰਚ, ਸੁਰਤੇਜ ਸਿੰਘ ਤੇਜਾ, ਲੱਖਣ ਸਿੰਘ, ਜੁਗਰਾਜ ਸਿੰਘ ਜੱਗੀ, ਲਸ਼ਕਰ ਸਿੰਘ, ਹਰਿੰਦਰ ਸਿੰਘ ਸਰੀਂਹ, ਜਸਪ੍ਰੀਤ ਸਿੰਘ ਸੋਨੂ, ਲਖਵਿੰਦਰ ਸਿੰਘ ਹੋਠੀ, ਕੁਲਦੀਪ ਸਿੰਘ ਚੱਕਮੁਗਲਾਨੀ ਤੇ ਹੋਰਨਾਂ ਆਗੂਆਂ ਨੇ ਡਾ. ਚਰਨਜੀਤ ਸਿੰਘ ਅਟਵਾਲ ਦੀ ਜਿੱਤ ਯਕੀਨੀ ਬਣਾਉਣ ਲਈ ਜੋਰਦਾਰ ਨਾਅਰਿਆਂ ਵਿਚ ਸ਼ਾਨਦਾਰ ਜਵਾਬ ਦਿਤਾ।
ਫੋਟੋ- ਯੂਥ ਅਕਾਲੀ ਦਲ ਵੱਲੋਂ ਆਯੋਜਿਤ ਵਿਸ਼ਾਲ ਚੋਣ ਜਲਸੇ ਦੋਰਾਨ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਾਬਕਾ ਮੁੱਖ ਬੁਲਾਰੇ, ਕੋਰ ਕਮੇਟੀ ਮੈਬਰ ਤੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ, ਹਲਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਤੇ ਹੋਰ।