You are currently viewing ਮਿਲਕਫੈੱਡ ਦੇ ਚੇਅਰਮੈਨ ਬਣੇ ਕੈਪਟਨ ਹਰਮਿੰਦਰ! ਮੁੱਖ ਮੰਤਰੀ ਨੇ ਦਿੱਤੀ ਹਰੀ ਝੰਡੀ

ਮਿਲਕਫੈੱਡ ਦੇ ਚੇਅਰਮੈਨ ਬਣੇ ਕੈਪਟਨ ਹਰਮਿੰਦਰ! ਮੁੱਖ ਮੰਤਰੀ ਨੇ ਦਿੱਤੀ ਹਰੀ ਝੰਡੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਲਕਫੈਡ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਜਲੰਧਰ, ਸ਼ੂਗਰਫੈੱਡ ਦੇ ਚੇਅਰਮੈਨ ਵਜੋਂ ਸਾਬਕਾ ਮੈਂਬਰ ਪਾਰਲੀਮੈਂਟ ਅਮਰੀਕ ਸਿੰਘ ਆਲੀਵਾਲ ਅਤੇ ਪੀ ਐੱਸ ਸੀ ਏ ਡੀ ਬੀ ਚੇਅਰਮੈਨ ਕਮਲਦੀਪ ਸਿੰਘ ਦੇ ਨਾਵਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸੂਤਰਾਂ ਮੁਤਾਬਕ ਪਤਾ ਲੱਗਿਆ ਹੈ ਕਿ ਸਬੰਧਤ ਵਿਭਾਗਾਂ ਵੱਲੋਂ ਇਨ੍ਹਾਂ ਤਿੰਨੇ ਨਿਯੁਕਤ ਕੀਤੇ ਜਾਣ ਵਾਲੇ ਚੇਅਰਮੈਨਾਂ ਦੇ ਨੋਟੀਫਕੇਸ਼ਨ ਜਾਰੀ ਕਰਨ ਲਈ ਆਪਣੀ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦੱਸਣਯੋਗ ਹੈ ਕਿ ਅਮਰੀਕ ਸਿੰਘ ਆਲੀਵਾਲ ਜੋ ਕਿ ਵਾਜਪਾਈ ਸਰਕਾਰ ਸਮੇਂ ਦੋ ਵਾਰ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਹੇ ਹਨ ਇਸ ਤੋਂ ਇਲਾਵਾ ਪੰਜਾਬ ਐਗਰੋ ਦੇ ਚੇਅਰਮੈਨ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਵੀ ਰਹੇ ਹਨ। ਅਮਰੀਕ ਸਿੰਘ ਆਲੀਵਾਲ ਬਾਦਲ ਦਲ ਤੋਂ ਬਗਾਵਤ ਕਰਕੇ ਕਾਂਗਰਸ ਚ ਸ਼ਾਮਿਲ ਹੋਏ ਸਨ।