You are currently viewing ਮੋਦੀ ਸਰਕਾਰ ਵੱਲੋਂ ਭੇਜੇ ਗਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ 284 ਕਰੋੜ ਪੰਜਾਬ ਸਰਕਾਰ ਨੇ ਕੀਤੇ ਖੁਰਦ ਬੁਰਦ: MLA ਪਵਨ ਟੀਨੂੰ

ਮੋਦੀ ਸਰਕਾਰ ਵੱਲੋਂ ਭੇਜੇ ਗਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ 284 ਕਰੋੜ ਪੰਜਾਬ ਸਰਕਾਰ ਨੇ ਕੀਤੇ ਖੁਰਦ ਬੁਰਦ: MLA ਪਵਨ ਟੀਨੂੰ

ਜਲੰਧਰ (ਅਮਨ ਬੱਗਾ): ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਮੁੱਦੇ ਤੇ ਸੂਬੇ ਦੀ ਸੱਤਾਧਾਰੀ ਕਾਂਗਰਸ ਸਰਕਾਰ ਇਕ ਵਾਰ ਫਿਰ ਬੁਰੀ ਤਰ੍ਹਾਂ ਘਿਰਦੀ ਨਜ਼ਰ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਦਲਿਤ ਲੀਡਰ ਪਵਨ ਟੀਨੂੰ ਨੇ ਜਲੰਧਰ ਦੇ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਤੇ ਇਲਜ਼ਾਮ ਲਗਾਇਆ ਹੈ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਹਾਲ ਹੀ ਦੇ ਵਿੱਚ ਭੇਜੇ ਗਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ 284 ਕਰੋੜ ਦੇ ਫੰਡ ਖੁਰਦ ਬੁਰਦ ਕਰ ਦਿੱਤੇ ਨੇ।

ਪਵਨ ਟੀਨੂੰ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੇ ਦਲਿਤ ਵਿਦਿਆਰਥੀਆਂ ਲਈ ਕੇਂਦਰ ਵੱਲੋਂ ਭੇਜਿਆ ਪੈਸਾ ਹੋਰ ਕੰਮਾਂ ਦੇ ਵਿੱਚ ਲਗਾਇਆ ਜਾ ਚੁੱਕਾ ਹੈ ਜਿਸ ਕਾਰਨ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਭਵਿੱਖ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਪਵਨ ਟੀਨੂੰ ਨੇ ਕਿਹਾ ਕਿ ਪੰਜਾਬ ਦੇ ਦਲਿਤ ਪਰਿਵਾਰਾਂ ਦੇ ਵਿਦਿਆਰਥੀ ਸੂਬਾ ਸਰਕਾਰ ਦੀ ਇਸ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਦੇ ਨਾਲ ਨਿਰਾਸ਼ ਅਤੇ ਦੁਖੀ ਨੇ ਅਤੇ ਲੋਕ ਸਭਾ ਚੋਣਾਂ ਦੇ ਵਿੱਚ ਪੰਜਾਬ ਦੀ ਕਾਂਗਰਸ ਪਾਰਟੀ ਨੂੰ ਸਬਕ ਸਿਖਾਉਣ ਦੇ ਲਈ ਪੂਰੀ ਤਰ੍ਹਾਂ ਤਿਆਰ ਬੈਠੇ ਨੇ।