ਮੋਗਾ ‘ਚ ਮਾਮੂਲੀ ਝਗੜੇ ਨੂੰ ਲੈ ਕੇ ਇਕ ਸਿਰਫਿਰੇ ਵੱਲੋਂ ਗੋਲੀ ਚਲਾਉਣ ਦੌਰਾਨ ਪੁਲਸ ਮੁਲਾਜ਼ਮ ਦੀ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ, ਜਦੋਂ ਕਿ ਇਸ ਘਟਨਾ ਦੌਰਾਨ 2 ਪੁਲਸ ਮੁਲਾਜ਼ਮ ਜ਼ਖਮੀਂ ਹੋ ਗਏ ਹਨ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਆਲਾ ਅਧਿਕਾਰੀ ਮੌਕੇ ‘ਤੇ ਪਹੁੰਚੇ। ਸੂਤਰਾਂ ਅਨੁਸਾਰ ਪੁਲਿਸ ਵੱਲੋਂ ਗੋਲੀ ਚਲਾਉਣ ਵਾਲਾ ਨੌਜਵਾਨ ਗੁਰਵਿੰਦਰ ਸਿੰਘ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
