like
ਜਲੰਧਰ: ਜਲੰਧਰ ਲੋਕ ਸਭਾ ਹਲਕੇ ਤੋਂ ਸ੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਡਾ: ਚਰਨਜੀਤ ਸਿੰਘ ਅਟਵਾਲ ਦੇ ਹੱਕ ‘ਚ ਸ੍ਰੀ ਇਰਵਿਨ ਖੰਨਾ ਮੁੱਖ ਸੰਪਾਦਕ, ਉੱਤਮ ਹਿੰਦੂ ਦੇ ਗ੍ਰਹਿ ਵਿਖੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ ਸਿੰਘ ਬਾਦਲ ਨੇ ਅੱਜ ਜਲੰਧਰ ਸ਼ਹਿਰ ਦੇ ਨਾਮਵਾਰ ਲੋਕਾਂ ਨਾਲ ਚੋਣ ਬੈਠਕ ਕੀਤੀ। ਇਸ ਮੌਕੇ ਬੋਲਦਿਆਂ ਸ. ਪ੍ਰਕਾਸ ਸਿੰਘ ਬਾਦਲ ਨੇ ਵੋਟਰਾਂ ਨੂੰ ਕਾਂਗਰਸ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਜਾਣੂ ਕਰਵਾਉਂਦੇ ਹੋਏ ਚੁਣਾਵੀ ਵਾਅਦਿਆਂ ਤੋਂ ਮੁੱਕਰਨ ਦੇ ਦੋਸ ਲਗਾਉਂਦਿਆਂ ਕਿਹਾ ਕਿ ਜਲੰਧਰ ਵਾਸੀਓ ਆਪਾਂ ਕਿਸਮਤ ਵਾਲੇ ਹਾਂ ਕਿ ਸਾਨੂੰ ਉਮੀਦਵਾਰ ਵਜੋਂ ਇੱਕ ਇਮਾਨਦਾਰ, ਬੇਦਾਗ, ਬਹੁਪੱਖੀ ਸ਼ਖਸ਼ੀਅਤ ਦੇ ਮਾਲਕ ਤੇ ਵਿਕਾਸ ਨੂੰ ਸਮਰਪਿਤ ਰਹਿਣ ਵਾਲੇ ਡਾ: ਚਰਨਜੀਤ ਸਿੰਘ ਅਟਵਾਲ ਮਿਲੇ ਹਨ, ਜਿਨਾਂ ਨੂੰ ਚੋਣ ਜਿਤਾ ਕੇ ਜਿੱਥੇ ਅਸੀਂ ਇਲਾਕੇ ‘ਚ ਵਿਕਾਸ ਵਾਲੀ ਭੁੱਖ ਨੂੰ ਦੂਰ ਕਰ ਸਕਦੇ ਹਾਂ, ਉੱਥੇ ਦੇਸ ਦੇ ਮਜਬੂਤ ਅਤੇ ਬੁਲੰਦ ਹੌਸਲੇ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਬਾਰਾ ਤੋਂ ਦੇਸ ਦੀ ਵਾਂਗਡੋਰ ਸੌਪਣ ਦਾ ਮੌਕਾ ਦੇ ਸਕਦੇ ਹਾਂ। ਇਸ ਮੌਕੇ ਡਾ: ਚਰਨਜੀਤ ਸਿੰਘ ਅਟਵਾਲ ਨੇ ਭਰੋਸਾ ਦਿਵਾਇਆ ਕਿ ਉਹ ਆਪਣੇ ਕੀਤੇ ਵਾਅਦਿਆਂ ‘ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ ਅਤੇ ਸੱਤਾ ਵਿਚ ਆਉਣ ਤੋਂ ਬਾਅਦ ਹਰ ਵਰਗ ਦੀਆਂ ਮੰਗਾਂ ਨੂੰ ਅਵਸ਼ ਪੂਰਾ ਕੀਤਾ ਜਾਵੇਗਾ, ਉੱਥੇ ਸਮੱਸਿਆਵਾਂ ਨੂੰ ਦੂਰ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ, ਕੇ.ਡੀ ਭੰਡਾਰੀ ਅਤੇ ਸਰਬਜੀਤ ਸਿੰਘ ਮੱਕੜ, ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਬਲਜੀਤ ਸਿੰਘ ਨੀਲਾ ਮਹਿਲ, ਸਾਬਕਾ ਮੇਅਰ ਸੁਨੀਲ ਜੋਤੀ, ਡਾ. ਅੰਬੁਜ ਸੂਦ, ਡਾ. ਜੇ.ਪੀ. ਨੰਦਾ, ਨਰਿੰਦਰ ਪਾਲ ਸਿੰਘ ਸੱਗੂ, ਗੁਰਪ੍ਰੀਤ ਸਿੰਘ ਖਾਲਸਾ, ਗੁਰਦੇਵ ਸਿੰਘ ਗੋਲਡੀ ਭਾਟੀਆ ਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।
ਫੋਟੋ- ਡਾ: ਅਟਵਾਲ ਦੇ ਹੱਕ ‘ਚ ਅਪੀਲ ਕਰਦੇ ਹੋਏ ਸ. ਪ੍ਰਕਾਸ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ