ਕਿਹਾ – ਕਰੋੜਾਂ ਰੁਪਏ ਵਿੱਚ ਟਿਕਟਾਂ ਵੇਚਣ ਵਾਲੀ ਆਪ ਪਾਰਟੀ ਪੰਜਾਬ ਦਾ ਕੀ ਸੁਧਾਰ ਕਰੇਗੀ??
ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੈ। ਦਿੱਲੀ ਮਾਡਲ ਨੂੰ ਪੰਜਾਬ ਵਿੱਚ ਲਾਗੂ ਕਰਨਾ ਚਾਹੁੰਦੀ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਸਾਰਾ ਪੈਸਾ ਵਿਦੇਸ਼ਾਂ ਤੋਂ ਮੰਗਵਾਇਆ ਜਾ ਰਿਹਾ ਹੈ। ਪਾਰਟੀ ਵਿੱਚ ਜੇਕਰ ਕੋਈ ਸਵਾਲ ਪੁੱਛਦਾ ਹੈ ਤਾਂ ਉਸ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਂਦਾ ਹੈ। ਸੁੱਚਾ ਸਿੰਘ ਛੋਟੇਪੁਰ ਅਤੇ ਐੱਚ.ਐੱਸ. ਫੂਲਕਾ ਇਸ ਦੀਆਂ ਉਦਾਹਰਣਾਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਲੰਧਰ ਸੈਂਟਰਲ ਹਲਕੇ ਦੇ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਚੰਦਨ ਗਰੇਵਾਲ ਨੇ ਕੀਤਾ ਅਤੇ ਆਮ ਆਦਮੀ ਪਾਰਟੀ ਖਿਲਾਫ ਆਪਣਾ ਗੁੱਸਾ ਕੱਢਿਆ।
ਚੰਦਨ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਫੰਡਾਂ ਦੇ ਨਾਂ ‘ਤੇ ਬਹੁਤ ਜ਼ਿਆਦਾ ਹੰਗਾਮਾ ਕੀਤਾ ਹੈ, ਜਿਸ ਦੀ ਸਰਕਾਰੀ ਏਜੰਸੀਆਂ ਤੋਂ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 57 ਸੀਟਾਂ ‘ਤੇ ਪੈਸੇ ਲੈ ਕੇ ਉਮੀਦਵਾਰ ਖੜ੍ਹੇ ਕੀਤੇ ਹਨ, ਜਿਨ੍ਹਾਂ ਦਾ ਪਾਰਟੀ ਜਾਂ ਪਾਰਟੀ ਦੀਆਂ ਨੀਤੀਆਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਕਈ ਸਾਲਾਂ ਤੱਕ ਪਾਰਟੀ ਦੀ ਸੇਵਾ ਕਰਨ ਵਾਲਿਆਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਅਤੇ ਇੱਕ ਦਿਨ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਟਿਕਟਾਂ ਦਿੱਤੀਆਂ ਗਈਆਂ।
ਗਰੇਵਾਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਸ਼ਿਆਂ ਦੇ ਨਾਂ ‘ਤੇ ਪੰਜਾਬ ਨੂੰ ਬਦਨਾਮ ਕੀਤਾ ਹੈ, ਜਦਕਿ ਦਿੱਲੀ ‘ਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇਸ਼ ਨੂੰ ਬਰਬਾਦੀ ਵੱਲ ਲੈ ਕੇ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ‘ਤੇ ਭਗਵੰਤ ਮਾਨ ਦਾ ਕੀ ਸਟੈਂਡ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਦਿੱਲੀ ਮਾਡਲ ਫੇਲ੍ਹ ਹੈ, ਖ਼ਜ਼ਾਨਾ ਖਾਲੀ ਕਰਨ ਵਾਲਾ ਮਾਡਲ ਅਤੇ ਦੇਸ਼ ਨੂੰ ਤਬਾਹ ਕਰਨ ਵਾਲਾ ਮਾਡਲ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਪਿਛਲੇ ਪੰਜ ਸਾਲਾਂ ਵਿੱਚ ਵਿਕਾਸ ਦੇ ਨਾਂ ’ਤੇ ਸਿਰਫ਼ ਚਹੇਤਿਆਂ ਦੀਆਂ ਜੇਬਾਂ ਭਰੀਆਂ ਗਈਆਂ ਹਨ। ਜੇਕਰ ਪੰਜਾਬ ‘ਚ ‘ਆਪ’ ਦੀ ਸਰਕਾਰ ਆਈ ਤਾਂ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ‘ਚ ਜਾਵੇਗੀ।