ਜਲੰਧਰ: ਸਾਬਕਾ ਕੌਂਸਲਰ ਸ. ਮਨਜੀਤ ਸਿੰਘ ਟੀਟੂ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆ ਤੋਂ ਅਸਤੀਫਾ ਦੇ ਦਿੱਤਾ ਹੈ। ਮਨਜੀਤ ਸਿੰਘ ਟੀਟੂ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਉਨ੍ਹਾਂ ਨੇਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਜਲੰਧਰ ਅਕਾਲੀ ਦਲ ਦੇ ਪ੍ਰਧਾਨ ਸ.ਕੁਲਵੰਤ ਸਿੰਘ ਮੰਨਣ ਨੂੰ ਆਪਣਾ ਅਸਤੀਫਾ ਵਟਸਐਪ ਅਤੇ ਮੇਲ ਰਾਹੀਂ ਭੇਜ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੀ ਸੇਵਾ 30-35 ਸਾਲ ਤਨਦੇਹੀ ਨਾਲ ਕੀਤੀ ਹੈ ਅਤੇ ਪਾਰਟੀ ਨੇ ਵੀ ਬਣਦਾ ਮਾਣ ਦਿੱਤਾ ਪਰ ਕੁੱਝ ਮਹੀਨਿਆਂ ਤੋਂ ਪਾਰਟੀ ਵਿਚ ਉਨ੍ਹਾਂ ਦਾ ਦਮ ਘੁੱਟ ਰਿਹਾ ਸੀ ਜਿਸ ਕਾਰਨ ਉਨ੍ਹਾਂ ਨੇਂ ਆਪਣੇ ਇਲਾਕਾ ਨਿਵਾਸੀਆਂ ਅਤੇ ਆਪਣੇ ਸਮਰਥਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਅਸਤੀਫਾ ਦਿੱਤਾ ਹੈ ਅਤੇ ਉਨ੍ਹਾਂ ਦੱਸਿਆ ਕਿ ਉਹ ਸਮਾਜ ਸੇਵਾ ਅਤੇ ਇਲਾਕੇ ਦੀਆਂ ਮੁਸ਼ਕਲਾਂ ਪਹਿਲਾ ਵਾਂਗ ਹੀ ਹੱਲ ਕਰਵਾਂਦੇ ਰਹਿਣਗੇ।
Jalandhar: Big blow to Shiromani Akali Dal Manjit Singh Titu resigned after serving the party for 35 years