ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਚ ਹੋਰ ਅਹਿਮ ਨਿਯੁਕਤੀ ਕਰਦੇ ਹੋਏ ਜਲੰਧਰ ਦੇ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਖਾਲਸਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਰਾਜਸੀ ਮਾਮਲਿਆ ਸਬੰਧੀ ਕਮੇਟੀ ਪੀਏਸੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਗੁਰਪ੍ਰੀਤ ਸਿੰਘ ਖਾਲਸਾ ਨੂੰ ਇਸ ਨਿਯੁਕਤੀ ਦੀ ਮਿਲੀ ਜਾਣਕਾਰੀ ਉਪਰੰਤ ਉਨ੍ਹਾਂ ਸੁਖਬੀਰ ਸਿੰਘ ਬਾਦਲ , ਸ ਬਿਕਰਮ ਸਿੰਘ ਮਜੀਠੀਆ , ਸ ਦਲਜੀਤ ਸਿੰਘ ਚੀਮਾ , ਸ ਚਰਨਜੀਤ ਸਿੰਘ ਬਰਾੜ ,ਬੀਬੀ ਜਗੀਰ ਕੌਰ , ਮਹਿੰਦਰ ਸਿੰਘ ਕੇਪੀ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਬਲਦੇਵ ਖਿਹਰਾ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈਕਮਾਂਡ ਨੇ ਜੋ ਵਿਸ਼ਵਾਸ ਉਨ੍ਹਾਂ ਤੇ ਦਿਖਾਇਆ ਹੈ ਉਹ ਉਸ ਤੇ ਖਰਾ ਉਤਰਨਗੇ ਅਤੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਸੇਵਾ ਲਈ ਦਿਨ ਰਾਤ ਮਿਹਨਤ ਕਰਨਗੇ।
Shiromani Akali Dal president Sukhbir Singh Badal has given a big responsibility to Gurpreet Singh Khalsa